ਕੇਂਦਰੀ ਨੋਟੀਫਿਕੇਸ਼ਨ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦੀ ਅਪੀਲ
ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਅਪੀਲ ਕੀਤੀ ਕਿ ਪੰਜਾਬ ਯੂਨੀਵਰਸਿਟੀ ਅੰਦਰ ਚੱਲ ਰਿਹਾ ਸੰਘਰਸ਼ ਕੇਂਦਰ ਵੱਲੋਂ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸਨ ਰੱਦ ਹੋਣ ਤੱਕ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ...
Advertisement
ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਅਪੀਲ ਕੀਤੀ ਕਿ ਪੰਜਾਬ ਯੂਨੀਵਰਸਿਟੀ ਅੰਦਰ ਚੱਲ ਰਿਹਾ ਸੰਘਰਸ਼ ਕੇਂਦਰ ਵੱਲੋਂ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸਨ ਰੱਦ ਹੋਣ ਤੱਕ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨ ਅੰਦੋਲਨ ਦੀਆਂ ਮੰਗਾਂ ਪ੍ਰਵਾਨ ਕਰਕੇ ਕਿਸਾਨ ਅੰਦੋਲਨ ਸਮਾਪਤ ਕਰਵਾ ਦਿੱਤਾ ਸੀ ਪਰ ਬਾਅਦ ਵਿਚ ਕਈ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਪੰਜਾਬ ਹਿਤੈਸ਼ੀਆਂ ਅਤੇ ਸੰਘਰਸ਼ ਕਮੇਟੀ ਨੂੰ ਅਪੀਲ ਕੀਤੀ ਕਿ ਇਸ ਪੰਜਾਬ ਵਿਰੋਧੀ ਵਾਪਸ ਲਏ ਗਏ ਨੋਟੀਫਿਕੇਸ਼ਨ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਉਦੋਂ ਤੱਕ ਖ਼ਤਮ ਨਾ ਕੀਤਾ ਜਾਵੇ ਜਦੋਂ ਤੱਕ ਕੇਂਦਰ ਲਿਖਤੀ ਤੌਰ ’ਤੇ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ।
Advertisement
Advertisement
×

