ਅੰਬਾਲਾ-ਚੰਡੀਗੜ੍ਹ ਸੜਕ ’ਤੇ ਸੇਬ ਹੀ ਸੇਬ

ਅੰਬਾਲਾ-ਚੰਡੀਗੜ੍ਹ ਸੜਕ ’ਤੇ ਸੇਬ ਹੀ ਸੇਬ

ਸਰਬਜੀਤ ਸਿੰਘ ਭੱਟੀ

ਲਾਲੜੂ, 16 ਸਤੰਬਰ

ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਝਰਮਲ ਨਦੀ ਦੇ ਨੇੜੇ ਸੇਬਾਂ ਨਾਲ ਲੱਦੀ ਬਲੈਰੋ ਜੀਪ ਸੜਕ ਦੇ ਵਿਚਕਾਰ ਪਲਟ ਗਈ। ਜੀਪ ਵਿੱਚ ਸਵਾਰ ਤਿੰਨ ਵਿਅਕਤੀ ਵਾਲ ਵਾਲ ਬਚ ਗਏ। ਇਸ ਕਾਰਨ ਮੁੱਖ ਮਾਰਗ ਤੇ ਅੰਬਾਲੇ ਤੋਂ ਆਉਣ ਵਾਲੀ ਲਾਈਨ ਵਿੱਚ ਕੁੱਝ ਸਮੇਂ ਲਈ ਟਰੈਫਿਕ ਪ੍ਰਭਾਵਿਤ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜੀਪ ਨੂੰ ਪਾਸੇ ਕਰਕੇ ਟਰੈਫਿਕ ਨੂੰ ਚਾਲੂ ਕਰਵਾਇਆ। ਸੇਬਾਂ ਨਾਲ ਭਰੀ ਜੀਪ ਸ਼ਿਮਲਾ ਤੋਂ ਲਾਲੜੂ ਦੇ ਨਜ਼ਦੀਕ ਪਿੰਡ ਮਲਕਪੁਰ ਵਿਖੇ ਜਾ ਰਹੀ ਸੀ। ਅੱਜ ਦੁਪਹਿਰ 12 ਵਜੇ ਜਿਵੇਂ ਹੀ ਝਰਮਲ ਨਦੀ ਦੇ ਨੇੜੇ ਪੁੱਜੇ ਤਾਂ ਜੀਪ ਸੜਕ ਦੇ ਵਿਚਕਾਰ ਪਲਟ ਗਈ ਤੇ ਚਾਰੇ ਪਾਸੇ ਸੇਬਾਂ ਦੀਆਂ ਪੇਟੀਆਂ ਅਤੇ ਸੇਬ ਖਿੱਲਰ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All