ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂ 8 ਅਗਸਤ ਤੱਕ ਆਪਣਾ ਅਰਜ਼ੀ ਫਾਰਮ ਅੰਬਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਹ ਜਾਣਕਾਰੀ ਅੰਬਾਲਾ ਦੇ ਸਿਟੀ ਮੈਜਿਸਟਰੇਟ ਅਭਿਸ਼ੇਕ ਗਰਗ ਨੇ ਦਿੱਤੀ।...
Advertisement
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂ 8 ਅਗਸਤ ਤੱਕ ਆਪਣਾ ਅਰਜ਼ੀ ਫਾਰਮ ਅੰਬਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਹ ਜਾਣਕਾਰੀ ਅੰਬਾਲਾ ਦੇ ਸਿਟੀ ਮੈਜਿਸਟਰੇਟ ਅਭਿਸ਼ੇਕ ਗਰਗ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਾਫੀ ਗਿਣਤੀ ’ਚ ਸ਼ਰਧਾਲੂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਜਾਂਦੇ ਹਨ। ਇਨ੍ਹਾਂ ਯਾਤਰਾਵਾਂ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੁੰਦੀ ਹੈ। ਇਸ ਲਈ ਜਿਹੜੇ ਵੀ ਸ਼ਰਧਾਲੂ ਪਾਕਿਸਤਾਨ ਜਾਣ ਦੀ ਇੱਛਾ ਰੱਖਦੇ ਹਨ, ਉਹ 8 ਅਗਸਤ ਤੱਕ ਆਪਣੇ ਸਾਰੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਅਰਜ਼ੀ ਡੀਸੀ ਦਫ਼ਤਰ ਵਿੱਚ ਜਮ੍ਹਾਂ ਕਰਵਾ ਦੇਣ।
Advertisement
Advertisement