ਸ਼ੇਖਪੁਰਾ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ
ਕੁਰਾਲੀ (ਮਿਹਰ ਸਿੰਘ): ਸਾਬਕਾ ਬਲਾਕ ਸਮਿਤੀ ਮੈਂਬਰ ਬਹਾਦਰ ਸਿੰਘ ਸ਼ੇਖਪੁਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਇਸ ਸਬੰਧੀ ਨਿਯੁਕਤੀ ਪੱਤਰ ਸੌਂਪਿਆ। ਸ਼ੇਖਪੁਰਾ ਨੇ ਪੰਜਾਬ ਪ੍ਰਦੇਸ਼ ਕਾਂਗਰਸ...
ਕੁਰਾਲੀ (ਮਿਹਰ ਸਿੰਘ): ਸਾਬਕਾ ਬਲਾਕ ਸਮਿਤੀ ਮੈਂਬਰ ਬਹਾਦਰ ਸਿੰਘ ਸ਼ੇਖਪੁਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਇਸ ਸਬੰਧੀ ਨਿਯੁਕਤੀ ਪੱਤਰ ਸੌਂਪਿਆ। ਸ਼ੇਖਪੁਰਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਨੰਬਰਦਾਰ ਮਨਜੀਤ ਸਿੰਘ, ਹਰਕੀਰਤ ਸਿੰਘ ਬੈਨੀਪਾਲ, ਪਰਵਿੰਦਰ ਸਿੰਘ ਨਗਲੀਆਂ, ਗੁਰਿੰਦਰ ਸਿੰਘ ਸ਼ੇਖਪੁਰਾ ਹਾਜ਼ਰ ਸਨ।