ਚੰਡੀਗੜ੍ਹ, 6 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿੱਚ ਆਧੁਨਿਕ ਰਿਹਾਇਸ਼ੀ ਟਾਊਨਸ਼ਿਪ ਸਥਾਪਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਸਕੱਤਰੇਤ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਇੱਥੇ ਆਪਣੇ ਨਿਵਾਸ ਸਥਾਨ ’ਤੇ ਸ਼ਹਿਰੀ ਵਿਕਾਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ। ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਲੋਕਾਂ ਨੂੰ ਸਸਤੀਆਂ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਟਾਊਨਸ਼ਿਪ ਦਾ ਵਿਕਾਸ ਕਰਨਾ ਸਮੇਂ ਦੀ ਲੋੜ ਹੈ।