ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਾਰਚ
ਯੂਟੀ ਪ੍ਰਸ਼ਾਸਨ ਨੇ ਅੱਜ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ (ਰਾਈਟਸ) ਲਿਮਟਡ ਨੂੰ ਟ੍ਰਾਈਸਿਟੀ ਦੀ ਵਿਆਪਕ ਆਵਾਜਾਈ ਯੋਜਨਾ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਰੇਲ ਮੰਤਰਾਲੇ ਦੇ ਜਨਤਕ ਖੇਤਰ ਅੰਡਰਟੇਕਿੰਗ (ਪੀਐੱਸਯੂ) ਦੇ ਅਧਿਕਾਰੀਆਂ ਨੇ ਸ਼ੁਰੂਆਤੀ ਰਿਪੋਰਟ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਅਤੇ ਹੋਰਨਾਂ ਅਧਿਕਾਰੀਆਂ ਅੱਗੇ ਪੇਸ਼ ਕੀਤੀ। ਜਿਸ ਵਿੱਚ ਅਧਿਐਨ ਦੀ ਪ੍ਰਗਤੀ, ਉਦੇਸ਼, ਵਿਧੀ, ਕੰਮਕਾਜ ਬਾਰੇ ਅਤੇ ਵੱਖ-ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ।
ਪ੍ਰਸ਼ਾਸਨ ਵੱਲੋਂ ਪ੍ਰਵਾਨਗੀ ਮਿਲਣ ਉਪਰੰਤ ਰਾਈਟਸ ਵੱਲੋਂ ਅਗਲੇ ਹਫ਼ਤੇ ਤੋਂ ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਆਵਾਜਾਈ ਬਾਰੇ ਸਰਵੇਖਣ ਸ਼ੁਰੂ ਕੀਤਾ ਜਾਵੇਗਾ। ਉਸ ਸਰਵੇਖਣ ਦੀ ਰਿਪੋਰਟ ਮਈ 2022 ਦੇ ਆਖੀਰ ਤੱਕ ਸੌਂਪੀ ਜਾਵੇਗਾ। ਯੂਟੀ ਪ੍ਰਸ਼ਾਸਨ ਵੱਲੋਂ ਟ੍ਰਾਈਸਿਟੀ ’ਚ 20 ਸਾਲਾਂ ਲਈ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਜਿਸ ਨਾਲ ਆਵਾਜਾਈ ਦੀ ਸਮੱਸਿਆਂ ਨੂੰ ਦੂਜ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸੁਰੱਖਿਅਤ ਅਤੇ ਪਰੇਸ਼ਾਨੀ ਤੋਂ ਮੁਕਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।