ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 11 ਜੂਨਚੰਡੀਗੜ੍ਹ ਪੁਲੀਸ ਨੇ ਗੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਵਾਸੀ ਧਨਾਸ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਪੁਲੀਸ ਨੂੰ ਦੇਖ ਕੇ ਪਿੱਛੇ ਮੁੜ ਗਿਆ। ਪੁਲੀਸ ਨੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਕਮਾਨੀਦਾਰ ਚਾਕੂ ਬਰਾਮਦ ਕੀਤਾ ਹੈ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।