ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ
ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਿੰਕੂ ਸਿੰਘ ਵਾਸੀ ਆਨਾਜ਼ ਮੰਡੀ, ਸੈਕਟਰ-26 ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-26 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਸ਼ਰਾਬ ਪੀ ਕੇ ਹੰਗਾਮਾ ਕਰ ਰਿਹਾ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸੈਕਟਰ-26 ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।