ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 3 ਅਪਰੈਲ
ਰੇਲਵੇ ਪ੍ਰੋਟੈਸ਼ਕਨ ਪੁਲੀਸ ਸਰਹਿੰਦ ਨੇ ਬਿਨਾਂ ਮਨਜ਼ੂਰੀ ਤੋਂ ਰੇਲ ਟਿਕਟਾਂ ਵੇਚਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰ.ਪੀ.ਐੱਫ. ਸਰਹਿੰਦ ਦੇ ਸਬ-ਇੰਸਪੈਕਟਰ ਪੀ.ਕੇ. ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੰਡੀ ਗੋਬਿੰਦਗੜ੍ਹ ਵਿੱਚ ਮਨੋਜ ਕੁਮਾਰ ਨਾਂ ਦਾ ਵਿਅਕਤੀ ਬਿਨਾਂ ਮਨਜ਼ੂਰੀ/ਲਾਇਸੈਂਸ ਤੋਂ ਮਹਿੰਗੇ ਮੁੱਲ ’ਤੇ ਰੇਲ ਦੀਆਂ ਟਿਕਟਾਂ ਵੇਚਣ ਦਾ ਧੰਦਾ ਕਰ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਮਨੋਜ ਕੁਮਾਰ ਨੂੰ 7 ਟਿਕਟਾਂ ਅਤੇ 15 ਹਜ਼ਾਰ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।