ਪੱਤਰ ਪ੍ਰੇਰਕ
ਖਰੜ, 29 ਜੁਲਾਈ
ਖਰੜ ਸਿਟੀ ਪੁਲੀਸ ਨੇ ਰਵਿੰਦਰ ਸਿੰਘ ਨਾਂ ਦੇ ਇੱਕ ਫੇਸਬੁਕ ਯੂਜ਼ਰ ਵਿਰੁੱਧ ਕੇਸ ਦਰਜ ਕੀਤਾ ਹੈ ਜਿਸ ਨੇ ਝੂਠੀ ਪੋਸਟ ਪਾ ਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਆਮ ਆਦਮੀ ਪਾਰਟੀ ਦਾ ਅਕਸ ਖਰਾਬ ਕਰਨ ਅਤੇ ਸੰਪਰਦਾਇਕ ਸਾਂਝ ਨੂੰ ਖਤਰੇ ਵਿਚ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਖਰੜ ਸਿਟੀ ਥਾਣੇ ਦੇ ਐੱਚਐੱਚਓ ਇੰਸਪੈਕਟਰ ਸੁਨੀਲ ਸ਼ਰਮਾ ਨੇ ਦੱਸਿਆ ਕਿ ਇਸ ਸਬੰਧ ਵਿਚ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 18 ਵਲੋਂ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ ਸੀ। ਐਸਐਚਓ ਨੇ ਦੱਸਿਆ ਕਿ ਪੁਲੀਸ ਵਲੋਂ ਮੁਲਜ਼ਮ ਰਵਿੰਦਰ ਸਿੰਘ ਵਜੀਦਪੁਰ ਨੂੰ ਗਿ੍ਫਤਾਰ ਕਰ ਲਿਆ ਗਿਆ ਅਤੇ ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।