ਚੰਡੀਗੜ੍ਹ: ਸਥਾਨ ਸੁਖਨਾ ਝੀਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ’ਚੋਂ ਪਰਸ ਚੋਰੀ ਕਰਨ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੋਹਨ ਸਿੰਘ ਵਾਸੀ ਸੈਕਟਰ-32 ਪੰਚਕੂਲਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ 3 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਕੁਮਾਰ ਵਾਸੀ ਕੁਰਾਲੀ ਦੀ ਕਾਰ ਸੁਖਨਾ ਝੀਲ ਦੀ ਪਾਰਕਿੰਗ ਵਿੱਚ ਖੜ੍ਹੀ ਸੀ, ਜਿਸ ਵਿੱਚੋਂ ਉਕਤ ਨੌਜਵਾਨ ਨੇ ਪਰਸ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਮੁਲਜ਼ਮ ਨੂੰ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸੈਕਟਰ-3 ਦੀ ਪੁਲੀਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ