ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਸਿਟੀ ਬਿਊਟੀਫੁਲ ’ਚ ਚੋਰੀ ਦੀ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਨੇ ਚੋਰੀ ਦੇ 33 ਨਵੇਂ ਮੋਬਾਈਲ ਫੋਨਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਦਕਿ ਤਿੰਨ ਦੀ ਭਾਲ ਜਾਰੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮਨੀ ਰਤਨ ਪੁੱਤਰ ਰਾਮ ਸ਼ੰਮੀ ਵਾਸੀ ਸੈਕਟਰ-25 ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ ਹੈ, ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਸੈਕਟਰ-24/37 ਦੇ ਨਜ਼ਦੀਕ ਰੋਕ ਕੇ ਤਲਾਸ਼ੀ ਲਈ ਤਾਂ 33 ਨਵੇਂ ਮੋਬਾਈਲ ਫੋਨ ਬਰਾਮਦ ਕੀਤੇ।