ਠੱਗੀ ਦੇ ਦੋਸ਼ ਹੇਠ ਕਾਬੂ
ਪੱਤਰ ਪ੍ਰੇਰਕ ਅੰਬਾਲਾ, 21 ਜੂਨ ਪੁਲੀਸ ਨੇ ਇੱਕ ਜਣੇ ਨੂੰ ਨੌਕਰੀ ਲਗਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਵਾਸੀ ਪਿੰਡ ਅਲਾਵਲਪੁਰ ਵਜੋਂ ਹੋਈ ਹੈ।...
Advertisement
ਪੱਤਰ ਪ੍ਰੇਰਕ
ਅੰਬਾਲਾ, 21 ਜੂਨ
Advertisement
ਪੁਲੀਸ ਨੇ ਇੱਕ ਜਣੇ ਨੂੰ ਨੌਕਰੀ ਲਗਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਵਾਸੀ ਪਿੰਡ ਅਲਾਵਲਪੁਰ ਵਜੋਂ ਹੋਈ ਹੈ। ਮੁਲਜ਼ਮ ਨੇ ਮੋਹਿਤ ਕੁਮਾਰ ਵਾਸੀ ਗਾਂਧੀ ਕਾਲੋਨੀ, ਬਲਦੇਵ ਨਗਰ ਤੋਂ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 5.70 ਲੱਖ ਰੁਪਏ ਠੱਗ ਲਏ ਹਨ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮ ਨੇ ਉਸ ਤੋਂ ਕਈ ਕਿਸ਼ਤਾਂ ਵਿੱਚ ਰਕਮ ਲਈ ਸੀ। ਉਸ ਨੇ ਸ਼ੁਰੂ ਵਿੱਚ ਦੋ ਲੱਖ ਸੱਤਰ ਹਜ਼ਾਰ ਰੁਪਏ ਵਾਪਸ ਕੀਤੇ ਤੇ ਇੱਕ ਲੱਖ ਪੰਜਾਹ ਹਜ਼ਾਰ ਰੁਪਏ ਦਾ ਚੈੱਕ ਦਿੱਤਾ ਜੋ ਬਾਊਂਸ ਹੋ ਗਿਆ। ਉਨ੍ਹਾਂ ਜਦੋਂ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਮੁਲਜ਼ਮ ਟਾਲਮਟੋਲ ਕਰਦਾ ਰਿਹਾ ਅਤੇ ਗਾਇਬ ਹੋ ਗਿਆ। ਥਾਣਾ ਬਲਦੇਵ ਨਗਰ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
Advertisement
×