ਧੋਖਾਧੜੀ ਦੇ ਦੋਸ਼ ਹੇਠ ਕਾਬੂ
ਅੰਬਾਲਾ ਛਾਉਣੀ ਪੁਲੀਸ ਨੇ ਫੌਜੀ ਭਰਤੀ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ’ਚ ਬਲਕਾਰ ਸਿੰਘ ਵਾਸੀ ਪਿੰਡ ਛੱਪਰਾ, ਥਾਣਾ ਨਗਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ (ਚੌਕੀ ਤੋਪਖਾਨਾ, ਛਾਉਣੀ ) ਨੇ ਦੱਸਿਆ ਕਿ ਬਲਕਾਰ ਸਿੰਘ ਨੇ ਕੁਝ...
Advertisement
ਅੰਬਾਲਾ ਛਾਉਣੀ ਪੁਲੀਸ ਨੇ ਫੌਜੀ ਭਰਤੀ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ’ਚ ਬਲਕਾਰ ਸਿੰਘ ਵਾਸੀ ਪਿੰਡ ਛੱਪਰਾ, ਥਾਣਾ ਨਗਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ (ਚੌਕੀ ਤੋਪਖਾਨਾ, ਛਾਉਣੀ ) ਨੇ ਦੱਸਿਆ ਕਿ ਬਲਕਾਰ ਸਿੰਘ ਨੇ ਕੁਝ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਵਾਉਣ ਦਾ ਭਰੋਸਾ ਦੇ ਕੇ ਫੌਜ ਦੇ ਇੱਕ ਅਧਿਕਾਰੀ ਨਾਲ ਮਿਲ ਕੇ ਯੋਜਨਾਬੱਧ ਢੰਗ ਨਾਲ ਧੋਖਾਧੜੀ ਕੀਤੀ। ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮ ਦਾ ਦੋ ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ ਹੈ।
Advertisement
Advertisement
×

