ਪਾਰਟੀ ’ਚ ਕਤਲ ਕਰਨ ਦੇ ਦੋਸ਼ ਹੇਠ ਕਾਬੂ
ਥਾਣਾ ਸੈਕਟਰ 39 ਦੀ ਪੁਲੀਸ ਨੇ ਸੈਕਟਰ 56 ਵਿੱਚ ਲੰਘੇ ਦਿਨ ਜਨਮ ਦਿਨ ਦੀ ਪਾਰਟੀ ਦੌਰਾਨ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿੱਚ ਸ਼ੁਭਮ ਵਾਸੀ ਸੈਕਟਰ 56 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਇਹ ਕਾਰਵਾਈ ਮ੍ਰਿਤਕ ਦੇ ਪਿਤਾ ਸਿਯਾਨੰਦ...
Advertisement
ਥਾਣਾ ਸੈਕਟਰ 39 ਦੀ ਪੁਲੀਸ ਨੇ ਸੈਕਟਰ 56 ਵਿੱਚ ਲੰਘੇ ਦਿਨ ਜਨਮ ਦਿਨ ਦੀ ਪਾਰਟੀ ਦੌਰਾਨ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿੱਚ ਸ਼ੁਭਮ ਵਾਸੀ ਸੈਕਟਰ 56 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਇਹ ਕਾਰਵਾਈ ਮ੍ਰਿਤਕ ਦੇ ਪਿਤਾ ਸਿਯਾਨੰਦ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਪੁੱਤਰ ਵਿਸ਼ਾਲ ਆਪਣੇ ਦੋਸਤ ਦੀ ਜਨਮਦਿਨ ਪਾਰਟੀ ’ਤੇ ਗਿਆ ਹੋਇਆ ਸੀ, ਜਿੱਥੇ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸੇ ਦੌਰਾਨ ਸ਼ੁਭਮ ਨੇ ਵਿਸ਼ਾਲ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਵਿਸ਼ਾਲ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ। ਥਾਣਾ ਸੈਕਟਰ-39 ਦੀ ਪੁਲੀਸ ਨੇ ਹਮਲਾਵਰ ਨੂੰ ਕਾਬੂ ਕਰਕੇ ਵਾਰਦਾਤ ਵਿੱਚ ਵਰੜਿਆ ਚਾਕੂ ਵੀ ਬਰਾਮਦ ਕਰ ਲਿਆ ਹੈ।
Advertisement
Advertisement
