ਜਬਰ-ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ
ਐੱਸਏਐੱਸ ਨਗਰ(ਮੁਹਾਲੀ): ਥਾਣਾ ਸੋਹਾਣਾ ਦੀ ਪੁਲੀਸ ਨੇ 16 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਅਧੀਨ ਉਸਾਰੀ ਠੇਕੇਦਾਰ ਨੂੰ ਲਾਂਡਰਾਂ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਸੰਨੀ ਠੇਕੇਦਾਰ ਦੇ ਨਾਮ ਨਾਲ ਜਾਣੇ ਜਾਂਦੇ ਇਸ ਵਿਅਕਤੀ ਨੇ ਕੁੱਝ ਦਿਨ ਪਹਿਲਾਂ ਇੱਕ ਉਸਾਰੀ...
Advertisement
ਐੱਸਏਐੱਸ ਨਗਰ(ਮੁਹਾਲੀ): ਥਾਣਾ ਸੋਹਾਣਾ ਦੀ ਪੁਲੀਸ ਨੇ 16 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਅਧੀਨ ਉਸਾਰੀ ਠੇਕੇਦਾਰ ਨੂੰ ਲਾਂਡਰਾਂ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਸੰਨੀ ਠੇਕੇਦਾਰ ਦੇ ਨਾਮ ਨਾਲ ਜਾਣੇ ਜਾਂਦੇ ਇਸ ਵਿਅਕਤੀ ਨੇ ਕੁੱਝ ਦਿਨ ਪਹਿਲਾਂ ਇੱਕ ਉਸਾਰੀ ਮਜ਼ਦੂਰ ਦੀ ਧੀ ਨੂੰ ਵਰਗਲਾ ਕੇ ਉਸ ਨਾਲ ਜਬਰ-ਜਨਾਹ ਕੀਤਾ ਸੀ। ਪੀੜਤਾ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਕਿਹਾ ਕਿ ਸ਼ੱਕੀ ਪਿਛਲੇ ਕੁਝ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਸ ਵਿਰੁੱਧ 17 ਜੂਨ ਨੂੰ ਸੋਹਾਣਾ ਥਾਣੇ ਵਿੱਚ ਪੋਕਸੋ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। -ਖੇਤਰੀ ਪ੍ਰਤੀਨਿਧ
ਨਾਜਾਇਜ਼ ਅਸਲੇ ਸਣੇ ਨੌਜਵਾਨ ਕਾਬੂ
ਅੰਬਾਲਾ: ਪੁਲੀਸ ਨੇ ਥਾਣਾ ਮਹੇਸ਼ਨਗਰ ਖੇਤਰ ਵਿੱਚੋਂ ਨੌਜਵਾਨ ਨੂੰ ਗ੍ਰਿਫ਼ਤਾਰ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਸੀਆਈਏ-2 ਦੇ ਇੰਸਪੈਕਟਰ ਅਨੀਲ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮ ਗਸ਼ਤ ’ਤੇ ਸੀ। ਉਨ੍ਹਾਂ ਚੰਦਪੁਰਾ ਸ਼ਮਸ਼ਾਨਘਾਟ ਨੇੜਿਓਂ ਸ਼ੱਕੀ ਨੌਜਵਾਨ ਕ੍ਰਿਸ਼ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਅਸਲਾ ਬਰਾਮਦ ਹੋਇਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। -ਪੱਤਰ ਪ੍ਰੇਰਕ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ ਭਲਕੇ
ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜੂਨ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿੱਚ ਵੱਖ-ਵੱਖ ਪ੍ਰਾਈਵੇਟ ਅਦਾਰਿਆਂ ਵੱਲੋਂ ਹਿੱਸਾ ਲਿਆ ਜਾਵੇਗਾ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ, ਲੜਕੇ ਅਤੇ ਲੜਕੀਆਂ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਅਕ ਯੋਗਤਾ ਘੱਟੋ-ਘੱਟ 12ਵੀਂ ਪਾਸ ਚਾਹੀਦੀ ਹੈ, ਕੈਂਪ ਲਈ ਇੰਟਰਵਿਊ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਕਮਰਾ ਨੰਬਰ 127, ਡੀਸੀ ਕੰਪਲੈਕਸ ਗਰਾਉਂਡ ਫਲੋਰ ਵਿੱਚ 30 ਜੂਨ ਨੂੰ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ
Advertisement