ਕਾਰ ਖੋਹਣ ਦੇ ਦੋਸ਼ ਹੇਠ ਕਾਬੂ
ਐੱਸਪੀ ਮੋਹਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਸੱਤਿਅਮ ਵੱਲੋਂ ਕੀਤੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਾਰ ਖੋਹਣ ਦੇ ਮਾਮਲੇ ’ਚ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਨੇ ਬੀਤੇ ਦਿਨੀਂ ਮੁਲਜ਼ਮ ਗੁਰਿੰਦਰ ਸਿੰਘ ਉਰਫ ਕਾਲਾ ਪਿੰਡ ਮੀਆਂਪੁਰ ਚੰਗਰ ਨੂੰ ਗ੍ਰਿਫ਼ਤਾਰ ਕਰ ਕੇ ਉਸ...
Advertisement
ਐੱਸਪੀ ਮੋਹਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਸੱਤਿਅਮ ਵੱਲੋਂ ਕੀਤੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਾਰ ਖੋਹਣ ਦੇ ਮਾਮਲੇ ’ਚ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਨੇ ਬੀਤੇ ਦਿਨੀਂ ਮੁਲਜ਼ਮ ਗੁਰਿੰਦਰ ਸਿੰਘ ਉਰਫ ਕਾਲਾ ਪਿੰਡ ਮੀਆਂਪੁਰ ਚੰਗਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਖੋਹੀ ਕਾਰ ਬਰਾਮਦ ਕੀਤੀ ਹੈ। ਦੂਜੇ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਵਾਸੀ ਖਿਜਰਾਬਾਦ ਦੀ ਭਾਲ ਜਾਰੀ ਹੈ। ਪੁਲੀਸ ਨੇ ਮੁਲਜ਼ਮ ਗੁਰਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਰੋਜ਼ਾ ਪੁਲੀਸ ਰਿਮਾਂਡ ਲਿਆ ਹੈ।
Advertisement
Advertisement
Advertisement
×