ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 30 ਸਤੰਬਰ
ਚੰਡੀਗੜ੍ਹ ਪੁਲੀਸ ਨੇ ਈ-ਬਾਈਕ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ’ਚੋਂ ਇੱਕ ਈ-ਬਾਈਕ ਵੀ ਬਰਾਮਦ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦੀ ਜਾਂਚ-ਪੜਤਾਲ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਅਭਿਸ਼ੇਕ ਚੌਧਰੀ ਵਾਸੀ ਪਿੰਡ ਕਾਂਸਲ ਜ਼ਿਲ੍ਹਾ ਮੁਹਾਲੀ ਨੇ ਈ-ਸਮਾਰਟ ਬਾਈਕ ਦੀ ਭੰਨਤੋੜ ਕੀਤੀ ਹੈ। ਉਧਰ ਚੰਡੀਗੜ੍ਹ ਪੁਲੀਸ ਨੇ ਸਨੈਚਿੰਗ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਜਸਕਰਨ ਅਤੇ ਸੰਜੀਵ ਵਾਸੀ ਧਨਾਸ ਵਜੋਂ ਹੋਈ ਹੈ।