111 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ ਮੋਰਿੰਡਾ 26 ਫਰਵਰੀ ਮੋਰਿੰਡਾ ਪੁਲੀਸ ਨੇ ਇੱਕ ਨੌਜਵਾਨ ਨੂੰ 111 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਐੱਸਐੱਚਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐੱਸਆਈ ਅੰਗਰੇਜ਼ ਸਿੰਘ ਨੇ ਪੁਲੀਸ ਪਾਰਟੀ ਦੇ ਸਹਿਯੋਗ ਨਾਲ ਮੜੌਲੀ ਕਲਾਂ ਦੇ ਬਾਈਪਾਸ...
Advertisement
ਪੱਤਰ ਪ੍ਰੇਰਕ
ਮੋਰਿੰਡਾ 26 ਫਰਵਰੀ
Advertisement
ਮੋਰਿੰਡਾ ਪੁਲੀਸ ਨੇ ਇੱਕ ਨੌਜਵਾਨ ਨੂੰ 111 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਐੱਸਐੱਚਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐੱਸਆਈ ਅੰਗਰੇਜ਼ ਸਿੰਘ ਨੇ ਪੁਲੀਸ ਪਾਰਟੀ ਦੇ ਸਹਿਯੋਗ ਨਾਲ ਮੜੌਲੀ ਕਲਾਂ ਦੇ ਬਾਈਪਾਸ ’ਤੇ ਗਸ਼ਤ ਦੌਰਾਨ ਮੋਟਰਸਾਈਕਲ ’ਤੇ ਸਵਾਰ ਇੱਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਲਿਫਾਫੇ ਵਿੱਚੋਂ 111 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਗੀਰ ਸਿੰਘ ਵਾਸੀ ਪਿੰਡ ਵਾਹਗੇਵਾਲ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement