ਪੱਤਰ ਪ੍ਰੇਰਕ
ਬਸੀ ਪਠਾਣਾਂ, 22 ਅਕਤੂਬਰ
ਐੱਸਐੱਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਬਸੀ ਪਠਾਣਾਂ ਦੀ ਪੁਲੀਸ ਨੇ ਮੁਲਜ਼ਮ ਨਸੀਬ ਸਿੰਘ ਵਾਸੀ ਪਿੰਡ ਭਟੇੜੀ ਥਾਣਾ ਸਦਰ ਰਾਜਪੁਰਾ ਕੋਲੋਂ 13 ਕਿਲੋ ਭੁੱਕੀ ਬਰਾਮਦ ਕੀਤੀ ਹੈ। ਬਸੀ ਪਠਾਣਾਂ ਦੇ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੂਹ ਦੇ ਆਧਾਰ ’ਤੇ ਪੁਲੀਸ ਟੀਮ ਨੇ ਨਸੀਬ ਸਿੰਘ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਮੁਲਜ਼ਮ ਕੋਲੋਂ ਭੁੱਕੀ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।