15 ਪੇਟੀਆਂ ਸ਼ਰਾਬ ਸਣੇ ਕਾਬੂ
                    ਚੰਡੀਗੜ੍ਹ ਪੁਲੀਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 15 ਪੇਟੀਆਂ ਸ਼ਰਾਬ ਸਣੇ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪੰਕਜ ਵਾਸੀ ਰਾਮਦਰਬਾਰ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਕੀਤੀ...
                
        
        
    
                 Advertisement 
                
 
            
        ਚੰਡੀਗੜ੍ਹ ਪੁਲੀਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 15 ਪੇਟੀਆਂ ਸ਼ਰਾਬ ਸਣੇ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪੰਕਜ ਵਾਸੀ ਰਾਮਦਰਬਾਰ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰਾਮਦਰਬਾਰ ਵਿੱਚ ਛਾਪਾ ਮਾਰਿਆ ਤਾਂ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਵੇਚਦਿਆਂ ਕਾਬੂ ਕੀਤਾ। ਪੁਲੀਸ ਨੇ ਮੁਲਜ਼ਮ ਕੋਲੋਂ ਵੱਖ-ਵੱਖ ਕਿਸਮ ਦੀਆਂ 15 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਵੀ ਥਾਣਾ ਸੈਕਟਰ-31 ਵਿੱਚ ਹੀ 26 ਸ਼ਰਾਬ ਤਸਕਰੀ ਦੇ ਕੇਸ ਦਰਜ ਹਨ। ਉਹ ਪਿਛਲੇ 10 ਸਾਲਾਂ ਤੋਂ ਸ਼ਰਾਬ ਤਸਕਰੀ ਕਰ ਰਿਹਾ ਹੈ।
                 Advertisement 
                
 
            
        
                 Advertisement 
                
 
            
        