93.85 ਗ੍ਰਾਮ ਗਾਂਜੇ ਸਣੇ ਕਾਬੂ
ਚੰਡੀਗੜ੍ਹ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 93.85 ਗ੍ਰਾਮ ਗਾਂਜੇ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਉਮੇਸ਼ ਸਾਹੂ ਵਾਸੀ ਬੁੜ੍ਹੈਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਸੈਕਟਰ-34 ਵਿੱਚ ਬਾਗਬਾਨੀ ਵਿਭਾਗ...
Advertisement
ਚੰਡੀਗੜ੍ਹ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 93.85 ਗ੍ਰਾਮ ਗਾਂਜੇ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਉਮੇਸ਼ ਸਾਹੂ ਵਾਸੀ ਬੁੜ੍ਹੈਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਸੈਕਟਰ-34 ਵਿੱਚ ਬਾਗਬਾਨੀ ਵਿਭਾਗ ਦੇ ਸਟੋਰ ਦੇ ਨਜ਼ਦੀਕ ਗਸ਼ਤ ਦੌਰਾਨ ਉਮੇਸ਼ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 93.85 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸੈਕਟਰ-31 ਦੀ ਪੁਲੀਸ ਨੇ ਪੰਕਜ ਕੁਮਾਰ ਵਾਸੀ ਰਾਮ ਦਰਬਾਰ ਫੇਜ਼-2 ਨੂੰ 18 ਬੋਤਲਾਂ ਤੇ 85 ਪਊਏ ਸ਼ਰਾਬ ਸਣੇ ਕਾਬੂ ਕੀਤਾ ਹੈ।
Advertisement
Advertisement