ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 18 ਅਪਰੈਲ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ’ਤੇ ਨਸ਼ਿਆ ਵਿਰੋਧੀ ਮੁਹਿੰਮ ਤਹਿਤ ਥਾਣਾ ਫਤਹਿਗੜ੍ਹ ਸਾਹਿਬ ਪੁਲੀਸ ਨੇ ਇੱਕ ਵਿਅਕਤੀ ਨੂੰ 97 ਨਸ਼ੀਲੀਆਂ ਗੋਲੀਆਂ ਅਤੇ 600 ਰੁਪਏ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫਤਹਿਗੜ੍ਹ...
Advertisement
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਪਰੈਲ
Advertisement
ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ’ਤੇ ਨਸ਼ਿਆ ਵਿਰੋਧੀ ਮੁਹਿੰਮ ਤਹਿਤ ਥਾਣਾ ਫਤਹਿਗੜ੍ਹ ਸਾਹਿਬ ਪੁਲੀਸ ਨੇ ਇੱਕ ਵਿਅਕਤੀ ਨੂੰ 97 ਨਸ਼ੀਲੀਆਂ ਗੋਲੀਆਂ ਅਤੇ 600 ਰੁਪਏ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫਤਹਿਗੜ੍ਹ ਸਾਹਿਬ ਦੇ ਐੱਸਐੱਚਓ ਇੰਦਰਜੀਤ ਸਿੰਘ ਧਨੋਆ ਨੇ ਦੱਸਿਆ ਕਿ ਸਬ ਇੰਸਪੈਕਟਰ ਜਤਿੰਦਰਪਾਲ ਸਿੰਘ, ਸਹਾਇਕ ਥਾਣੇਦਾਰ ਪ੍ਰਿਥਵੀਰਾਜ, ਸਹਾਇਕ ਥਾਣੇਦਾਰ ਤਿਲਕ ਰਾਜ ਨੇ ਪੁਲੀਸ ਪਾਰਟੀ ਨਾਲ ਪੁਲ ਸੂਆ ਤਲਾਣੀਆਂ ਕੋਲ ਨਾਕਾਬੰਦੀ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਪ੍ਰੀਤ ਵਾਸੀ ਸਰਹਿੰਦ ਕੋਲੋਂ ਤਲਾਸ਼ੀ ਦੌਰਾਨ 97 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਖ਼ਿਲਾਫ਼ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।
Advertisement