ਖਰੜ: ਸਦਰ ਪੁਲੀਸ ਨੇ ਨਵਰਾਜ ਸਿੰਘ ਉਰਫ ਨਬੀ ਨਾਮ ਦੇ ਨੌਜਵਾਨ ਨੂੰ 4 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਵਿਰੁੱਧ ਐੱਨ.ਡੀ.ਪੀ.ਐੱਸ ਕਾਨੂੰਨ ਅਧੀਨ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸਐੱਚਓ ਇੰਸਪੈਕਟਰ ਯੋਗੇਸ਼ ਕੁਮਾਰ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਸੰਤੇਮਾਜਰਾ ਕੋਲ ਇੱਕ ਨਾਕੇ ਦੌਰਾਨ ਗ੍ਰਿਫ਼ਤਾਰ ਕੀਤਾ ਹੈ। -ਪੱਤਰ ਪ੍ਰੇਰਕ