DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਸਣੇ ਗ੍ਰਿਫ਼ਤਾਰ

ਪੁਲੀਸ ਨੇ ਪਿੰਜੌਰ ਖੇਤਰ ਤੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ ਸੀ ਪੀ ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਐੱਚ ਐੱੱਮ ਟੀ ਪਿੰਜੌਰ ਦੇ ਅੰਦਰ ਗੋਲ ਚੱਕਰ ਕੋਲ ਖੜ੍ਹਾ...

  • fb
  • twitter
  • whatsapp
  • whatsapp
Advertisement

ਪੁਲੀਸ ਨੇ ਪਿੰਜੌਰ ਖੇਤਰ ਤੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ ਸੀ ਪੀ ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਐੱਚ ਐੱੱਮ ਟੀ ਪਿੰਜੌਰ ਦੇ ਅੰਦਰ ਗੋਲ ਚੱਕਰ ਕੋਲ ਖੜ੍ਹਾ ਹੈ, ਜੋ ਹੈਰੋਇਨ ਵੇਚਦਾ ਹੈ। ਛਾਪੇ ਪੌਰਾਨ ਉਸ ਨੇ ਪੁਲੀਸ ਟੀਮ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਅਮਨ (32) ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਇਸ ਵਿਅਕਤੀ ਦੀ ਜੇਬ ਵਿੱਚੋਂ 10.03 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਪਿੰਜੌਰ ਥਾਣੇ ਵਿੱਚ ਕੇਸ ਦਰਜ ਕਰਕੇ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਦਿੱਤਾ ਗਿਆ।

Advertisement
Advertisement
×