ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 16 ਅਪਰੈਲ
ਥਾਣਾ ਸਰਹਿੰਦ ਪੁਲੀਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਿੰਦ ਦੇ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਟੀ-ਪੁਆਇੰਟ ਸਰਵਿਸ ਰੋਡ ਤਰਖਾਣਮਾਜਰਾ ’ਤੇ ਚੈਕਿੰਗ ਦੌਰਾਨ ਇੱਕ ਟਰੱਕ ਨੂੰ ਰੋਕਿਆ ਤਾਂ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲੀਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਨੇ ਆਪਣਾ ਨਾਂ ਅਮਰੀਕ ਸਿੰਘ ਪੁੱਤਰ ਮੱਲ੍ਹ ਸਿੰਘ ਵਾਸੀ ਪਿੰਡ ਕਾਲੇਮਾਜਰਾ ਦੱਸਿਆ। ਟਰੱਕ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ ਇਕ ਕਿਲੋ ਅਫੀਮ ਬਰਾਮਦ ਹੋਈ ਹੈ। ਜਿਸ ’ਤੇ ਅਮਰੀਕ ਸਿੰਘ ਦੇ ਖ਼ਿਲਾਫ਼ ਥਾਣਾ ਸਰਹਿੰਦ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।