ਚੋਰੀ ਦੇ ਗਹਿਣਿਆਂ ਸਣੇ ਕਾਬੂ
ਸੀ ਆਈ ਏ-2 ਦੀ ਟੀਮ ਨੇ 42 ਚੋਰੀਆਂ ਨੂੰ ਅੰਜਾਮ ਦੇ ਚੁੱਕੇ ਵਿਅਕਤੀ ਨੂੰ ਇੱਕ ਹੋਰ ਮਾਮਲੇ ਵਿੱਚ ਲਗਪਗ 2 ਲੱਖ 50 ਹਜ਼ਾਰ ਰੁਪਏ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਵਾਸੀ ਪੰਜਾਬੀ ਬਾਗ, ਅੰਬਾਲਾ ਛਾਉਣੀ...
Advertisement
ਸੀ ਆਈ ਏ-2 ਦੀ ਟੀਮ ਨੇ 42 ਚੋਰੀਆਂ ਨੂੰ ਅੰਜਾਮ ਦੇ ਚੁੱਕੇ ਵਿਅਕਤੀ ਨੂੰ ਇੱਕ ਹੋਰ ਮਾਮਲੇ ਵਿੱਚ ਲਗਪਗ 2 ਲੱਖ 50 ਹਜ਼ਾਰ ਰੁਪਏ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਵਾਸੀ ਪੰਜਾਬੀ ਬਾਗ, ਅੰਬਾਲਾ ਛਾਉਣੀ ਵਜੋਂ ਹੋਈ ਹੈ। ਪੁਲੀਸ ਮੁਤਾਬਕ ਮੁਲਜ਼ਮ ਕੋਲੋਂ ਥਾਣਾ ਮਹੇਸ਼ ਨਗਰ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਹੁਣ ਤੱਕ ਕਰੀਬ 25 ਲੱਖ ਰੁਪਏ ਦੇ ਗਹਿਣੇ ਬਰਾਮਦ ਹੋ ਚੁੱਕੇ ਹਨ, ਜਦਕਿ ਇਸ ਤੋਂ ਪਹਿਲਾਂ ਦੋ ਮਾਮਲਿਆਂ ਵਿੱਚ 22 ਲੱਖ 50 ਹਜ਼ਾਰ ਰੁਪਏ ਦੇ ਗਹਿਣੇ ਵੀ ਜ਼ਬਤ ਕੀਤੇ ਗਏ ਸਨ। ਸੀ ਆਈ ਏ-2 ਦੇ ਏ ਐੱਸ ਆਈ ਸੰਜੀਵ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਸਨੂੰ ਸੁਭਾਸ਼ ਪਾਰਕ ਅੰਬਾਲਾ ਛਾਉਣੀ ਨੇੜਿਓਂ ਕਾਬੂ ਕੀਤਾ ਸੀ।
Advertisement
Advertisement
×

