ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 1.738 ਕਿਲੋਗ੍ਰਾਮ ਗਾਂਜੇ ਸਣੇ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅਭਿਸ਼ੇਕ ਵਾਸੀ ਸੈਕਟਰ-25 ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-11 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-11 ਦੀ ਪੁਲੀਸ ਨੇ ਸੈਕਟਰ-25 ਵਿਖੇ ਗੈਸ ਏਜੰਸੀ ਦੇ ਨਜ਼ਦੀਕ ਗਸ਼ਤ ਦੌਰਾਨ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 1.738 ਕਿਲੋਮੀਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਥਾਣਾ ਸੈਕਟਰ-11 ਦੀ ਪੁਲੀਸ ਨੇ ਉਕਤ ਨੌਜਵਾਨ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਪਹਿਲਾਂ ਵੀ ਟ੍ਰਾਈਸਿਟੀ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਛਿ ਸ਼ੁਰੂ ਕਰ ਦਿੱਤੀ ਹੈ।