
ਸਰਬਜੀਤ ਸਿੰਘ ਭੱਟੀ
ਲਾਲੜੂ, 18 ਜਨਵਰੀ
ਇਥੋਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਹਥਿਆਰ ਚੋਰੀ ਕਰਨ ਦੇ ਦੋਸ਼ ਹੇਠ ਦੋ ਰਿਵਾਲਵਰਾਂ ਅਤੇ 30 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਮੁਹਾਲੀ ਸਤਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਲਾਲੜੂ ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਨੇ ਨਾਕਾ ਲਾਇਆ ਹੋਇਆ ਸੀ, ਇਸੇ ਦੌਰਾਨ ਅੰਬਾਲੇ ਵਾਲੇ ਪਾਸੇ ਤੋਂ ਦੋ ਸਾਈਕਲ ਸਵਾਰ ਆਏ ਜਿਨ੍ਹਾਂ ਕੋਲੋਂ 32 ਬੋਰ ਦਾ ਰਿਵਾਲਵਰ ਤੇ 20 ਕਾਰਤੂਸ ਬਰਾਮਦ ਹੋਏ। ਇਕ ਹੋਰ ਨੌਜਵਾਨ ਕੋਲੋਂ 32 ਬੋਰ ਰਿਵਾਲਵਰ ਅਤੇ 10 ਕਾਰਤੂਸ ਬਰਾਮਦ ਹੋਏ। ਲਾਲੜੂ ਥਾਣੇ ’ਚ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ