ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਐੱਚਐੱਸ ਲੱਕੀ ਨੇ ਸ਼ਹਿਰ ਵਿੱਚ ਗਤੀਵੀਧੀਆਂ ਤੇਜ਼ ਕਰ ਦਿੱਤੀਆਂ ਹਨ। ਜਿਨ੍ਹਾਂ ਵੱਲੋਂ ਪਾਰਟੀ ਤੋਂ ਨਰਾਜ਼ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਵੱਖ-ਵੱਖ ਵਿੰਗਾਂ ਵਿੱਚ ਨਵੇਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਅੱਜ ਅਰਸ਼ਦੀਪ ਸਿੰਘ ਅਤੇ ਅਮਨ ਸਿੰਘ ਧਾਲੀਵਾਲ ਨੂੰ ਚੰਡੀਗੜ੍ਹ ਯੂਥ ਕਾਂਗਰਸ ਦਾ ਸਕੱਤਰ ਲਗਾਇਆ ਗਿਆ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਲੱਕੀ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੇ ਨਾਲ ਹੀ ‘ਬੂਥ ਜੋੜੋ, ਯੂਥ ਜੋੜੋ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਲੱਕੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਸ਼ਾਮਲ ਕੀਤਾ ਜਾ ਰਿਹਾ ਹੈ।