ਅਸੀਸ ਕੌਰ ਦਾ ਧਾਰਮਿਕ ਗੀਤ ਰਿਲੀਜ਼
ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਰੀਲੀਜ਼ ਕੀਤਾ ਗਿਆ। ਗੀਤ ਦਾ ਲੇਖਣ, ਧੁੰਨ ਅਤੇ...
Advertisement
ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਰੀਲੀਜ਼ ਕੀਤਾ ਗਿਆ। ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ ਨੇ ਖ਼ੁਦ ਕੀਤਾ ਹੈ, ਜਦਕਿ ਸੰਗੀਤ ਮਿਸਟਰ ਡਾਪ ਨੇ ਦਿੱਤਾ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਇਸ ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਸਮਾਜ ਸੇਵੀ ਸਰਵਜੀਤ ਸਿੰਘ ਹਨ, ਗੀਤ ਦੀ ਪ੍ਰੋਡਕਸ਼ਨ ਧੀਰਜ ਰਾਜਪੂਤ ਨੇ ਕੀਤੀ ਹੈ। ਇਸ ਗੀਤ ਦੇ ਕਾਸਟਿਊਮ ਡਿਜ਼ਾਇਨਰ ਗੁਨੀਤ ਕੌਰ ਨੇ ਡਿਜ਼ਾਇਨ ਕੀਤੇ ਗਏ ਹਨ।
Advertisement
Advertisement
×

