ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਰੋਸ ਪ੍ਰਗਟਾਇਆ
ਸੂਬਾਈ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ
Advertisement
ਮੁਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਦੇ ਜ਼ਿਲ੍ਹਾ ਦਫ਼ਤਰ ਵਿੱਚ ਸੀਟੂ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੀ ਐੱਸ ਆਈ ਈ ਸੀ ਸਟਾਫ਼ ਐਸੋਸੀਏਸ਼ਨ ਵੱਲੋਂ ਨਿਗਮ ਨੂੰ ਬਚਾਉਣ ਲਈ 2 ਦਸੰਬਰ ਨੂੰ ਰੱਖੀ ਗਈ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਡਿਊਟੀਆਂ ਵੀ ਲਗਾਈਆਂ।ਇਸ ਮੌਕੇ ਸੀਟੂ ਆਗੂ ਰਣਜੀਤ ਕੌਰ ਮੁਹਾਲੀ, ਕਮਲਜੀਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਨਿਸ਼ੂ ਮੁਹਾਲੀ ਤੇ ਸਿਮਰਤ ਮੁਹਾਲੀ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀਆਂ ਮੰਗਾਂ ਪ੍ਰਤੀ ਬਿਲਕੁੱਲ ਵੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਈਆਂ ਤਾਂ ਆਸ਼ਾ ਵਰਕਰ ਤੇ ਫੈਸਿਲੀਟੇਟਰ ਤਿੱਖੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਸੀਟੂ ਆਗੂ ਸਾਥੀ ਤਾਰਾ ਸਿੰਘ ਦੀ ਕੀਤੀ ਬਦਲੀ ਰੱਦ ਕਰਨ ਦੀ ਵੀ ਮੰਗ ਕੀਤੀ ਗਈ।
Advertisement
Advertisement
