DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਰਵਾਸੀ ਵੱਲੋਂ ਕਤਲ ਕੀਤੇ ਬੱਚੇ ਦੀਆਂ ਅਸਥੀਆਂ ਜਲ ਪ੍ਰਵਾਹ

ਪਰਿਵਾਰ ਵੱਲੋਂ ਇਨਸਾਫ ਦੀ ਮੰਗ
  • fb
  • twitter
  • whatsapp
  • whatsapp
featured-img featured-img
ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਗੁਰੂ ਘਰ ਵਿੱਚ ਮੱਥਾ ਟੇਕਦੇ ਹੋਏ ਮ੍ਰਿਤਕ ਹਰਵੀਰ ਦੇ ਪਰਿਵਾਰਕ ਮੈਂਬਰ।
Advertisement

ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਦਾ ਰਹਿਣ ਵਾਲਾ ਅਮਨਦੀਪ ਸਿੰਘ ਦਾ ਪੰਜ ਸਾਲਾ ਪੁੱਤਰ ਹਰਵੀਰ ਸਿੰਘ ਜਿਸ ਦਾ ਕੁਝ ਦਿਨ ਪਹਿਲਾਂ ਇੱਕ ਪਰਵਾਸੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਉਸ ਦੀਆਂ ਅਸਥੀਆਂ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਾਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਦੇ ਅਸਤਘਾਟ ’ਤੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਹਰਵੀਰ ਸਿੰਘ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਭਾਣੂਕੀ (ਤਹਿਸੀਲ ਫਗਵਾੜਾ, ਜ਼ਿਲ੍ਹਾ ਕਪੂਰਥਲਾ) ਵਿੱਚ ਕੀਤਾ ਗਿਆ ਸੀ। ਇਸ ਮੌਕੇ ਉਸਦੇ ਪਿਤਾ ਅਮਨਦੀਪ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੇ ਮੰਗ ਕੀਤੀ ਕਿ ਬੱਚੇ ਦੇ ਕਾਤਲ ਨੂੰ ਸ਼ਰੇਆਮ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਹੋਰ ਕਿਸੇ ਬੱਚੇ ਨਾਲ ਅਜਿਹਾ ਨਾ ਹੋ ਸਕੇ। ਉਸਦੀ ਭੈਣ ਜੈਸਮੀਨ ਕੌਰ ਨੇ ਕਿਹਾ ਕਿ ਕਾਤਲ ਨੂੰ ਉਨ੍ਹਾਂ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ, ਤਾਂ ਜੋ ਉਹ ਪੁੱਛ ਸਕੇ ਕਿ ਉਸਦੇ ਭਰਾ ਦਾ ਨੇ ਕਿਸੇ ਦਾ  ਵਿਗਾੜਿਆ ਸੀ?

ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਇਹ ਘਟਨਾ ਸਮੁੱਚੇ ਪੰਜਾਬ ਲਈ ਵੱਡਾ ਸਦਮਾ ਹੈ।

Advertisement

Advertisement
×