ਪਰਵਾਸੀ ਵੱਲੋਂ ਕਤਲ ਕੀਤੇ ਬੱਚੇ ਦੀਆਂ ਅਸਥੀਆਂ ਜਲ ਪ੍ਰਵਾਹ
ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਦਾ ਰਹਿਣ ਵਾਲਾ ਅਮਨਦੀਪ ਸਿੰਘ ਦਾ ਪੰਜ ਸਾਲਾ ਪੁੱਤਰ ਹਰਵੀਰ ਸਿੰਘ ਜਿਸ ਦਾ ਕੁਝ ਦਿਨ ਪਹਿਲਾਂ ਇੱਕ ਪਰਵਾਸੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਉਸ ਦੀਆਂ ਅਸਥੀਆਂ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਾਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਦੇ ਅਸਤਘਾਟ ’ਤੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਹਰਵੀਰ ਸਿੰਘ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਭਾਣੂਕੀ (ਤਹਿਸੀਲ ਫਗਵਾੜਾ, ਜ਼ਿਲ੍ਹਾ ਕਪੂਰਥਲਾ) ਵਿੱਚ ਕੀਤਾ ਗਿਆ ਸੀ। ਇਸ ਮੌਕੇ ਉਸਦੇ ਪਿਤਾ ਅਮਨਦੀਪ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੇ ਮੰਗ ਕੀਤੀ ਕਿ ਬੱਚੇ ਦੇ ਕਾਤਲ ਨੂੰ ਸ਼ਰੇਆਮ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਹੋਰ ਕਿਸੇ ਬੱਚੇ ਨਾਲ ਅਜਿਹਾ ਨਾ ਹੋ ਸਕੇ। ਉਸਦੀ ਭੈਣ ਜੈਸਮੀਨ ਕੌਰ ਨੇ ਕਿਹਾ ਕਿ ਕਾਤਲ ਨੂੰ ਉਨ੍ਹਾਂ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ, ਤਾਂ ਜੋ ਉਹ ਪੁੱਛ ਸਕੇ ਕਿ ਉਸਦੇ ਭਰਾ ਦਾ ਨੇ ਕਿਸੇ ਦਾ ਵਿਗਾੜਿਆ ਸੀ?
ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਇਹ ਘਟਨਾ ਸਮੁੱਚੇ ਪੰਜਾਬ ਲਈ ਵੱਡਾ ਸਦਮਾ ਹੈ।