ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 11 ਮਾਰਚਸੀਬੀਆਈ ਨੇ ਅੱਜ ਦੇਰ ਸ਼ਾਮ ਚੰਡੀਗੜ੍ਹ ਪੁਲੀਸ ਦੇ ਏਐੱਸਆਈ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਐੱਸਆਈ ਦੀ ਪਛਾਣ ਸ਼ੇਰ ਸਿੰਘ ਵਜੋਂ ਹੋਈ ਹੈ, ਜੋ ਕਿ ਸੈਕਟਰ-43 ਬੱਸ ਅੱਡੇ ਵਿੱਚ ਸਥਿਤ ਪੁਲੀਸ ਚੌਕੀ ਦਾ ਇੰਚਾਰਜ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਸ਼ੇਰ ਸਿੰਘ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸੀਬੀਆਈ ਦੀ ਟੀਮ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਟਰੈਪ ਲਗਾ ਕੇ ਸ਼ੇਰ ਸਿੰਘ ਨੂੰ ਰਿਸ਼ਵਤ ਲੈਂਦਿਆ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਵੱਲੋਂ ਸ਼ੇਰ ਸਿੰਘ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੋਂ ਉਸ ਦਾ ਰਿਮਾਂਡ ਲੈ ਕੇ ਪੁੱਛ-ਪੜਤਾਲ ਕੀਤੀ ਜਾਵੇਗੀ।