ਸੜਕ ਹਾਦਸੇ ਵਿੱਚ ਏਐੱਸਆਈ ਦੀ ਮੌਤ
ਬੀਰਬਲ ਰਿਸ਼ੀ ਸ਼ੇਰਪੁਰ, 24 ਨਵੰਬਰ ਪੰਜਾਬ ਪੁਲੀਸ ਵਿੱਚ ਬਤੌਰ ਏਐੱਸਆਈ ਸੇਵਾਵਾਂ ਨਿਭਾਅ ਰਹੇ ਬੁੱਧ ਰਾਮ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਿਸ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਘਨੌਰੀ ਕਲਾਂ ਵਿੱਚ ਅੱਜ ਬਾਅਦ ਦੁਪਹਿਰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।...
Advertisement
ਬੀਰਬਲ ਰਿਸ਼ੀ
ਸ਼ੇਰਪੁਰ, 24 ਨਵੰਬਰ
Advertisement
ਪੰਜਾਬ ਪੁਲੀਸ ਵਿੱਚ ਬਤੌਰ ਏਐੱਸਆਈ ਸੇਵਾਵਾਂ ਨਿਭਾਅ ਰਹੇ ਬੁੱਧ ਰਾਮ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਿਸ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਘਨੌਰੀ ਕਲਾਂ ਵਿੱਚ ਅੱਜ ਬਾਅਦ ਦੁਪਹਿਰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਪੰਜਾਬ ਪੁਲੀਸ ਵੱਲੋਂ ਸੁਪਰਡੈਂਟ ਅਸ਼ਵਨੀ ਕੁਮਾਰ, ਇੰਸਪੈਕਟਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁੱਜੀ ਪੁਲੀਸ ਟੁਕੜੀ ਨੇ ਆਪਣੇ ਸਾਥੀ ਨੂੰ ਸਲਾਮੀ ਦਿੱਤੀ।
Advertisement
ਜਾਣਕਾਰੀ ਅਨੁਸਾਰ ਏਐਸਆਈ ਬੁੱਧ ਰਾਮ ਉਸ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਜਦੋਂ ਉਹ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਤੋਂ ਖਾਸ ਡਿਊਟੀ ਦੇ ਕੇ ਵਾਪਸ ਆ ਰਿਹਾ ਸੀ। ਸੜਕ ਹਾਦਸੇ ਤੋਂ ਤੁਰੰਤ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਜਿੱਥੇ ਕੁਝ ਸਮਾਂ ਜ਼ੇਰੇ ਇਲਾਜ ਰਹਿਣ ਮਗਰੋਂ ਉਸ ਦੀ ਮੌਤ ਹੋ ਗਈ। ਅੱਜ ਸਸਕਾਰ ਦੌਰਾਨ ਇਲਾਕੇ ਦੀਆਂ ਵੱਡੀ ਗਿਣਤੀ ਸ਼ਖ਼ਸੀਅਤਾਂ ਹਾਜ਼ਰ ਸਨ।
Advertisement
×

