ਪਨਬਸ ਮੁਲਾਜ਼ਾਮਾਂ ਨਾਲ ਧੱਕਾ ਨਿੰਦਣਯੋਗ: ਪੀਰਮੁਹੰਮਦ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਸਰਕਾਰ ਵੱਲੋਂ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਧੱਕਾ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਅੰਦਰ ਪਨਬਸ ਅਤੇ ਪੀ...
Advertisement
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਸਰਕਾਰ ਵੱਲੋਂ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਧੱਕਾ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਅੰਦਰ ਪਨਬਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਪੁਰਨ ਅਮਨ ਸੰਘਰਸ਼ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਕਿਸੇ ਨੂੰ ਵੀ ਹੱਕ ਹੈ ਕਿ ਉਹ ਡੈਮੋਕਰੇਟਿਕ ਢੰਗ ਤਰੀਕਿਆਂ ਦੇ ਨਾਲ ਆਪਣੀ ਆਵਾਜ਼ ਬੁਲੰਦ ਕਰ ਸਕੇ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਸ ਤਰੀਕੇ ਦੇ ਨਾਲ ਮੁਲਾਜ਼ਮਾਂ ਦੇ ਉੱਪਰ ਜਬਰ ਜ਼ੁਲਮ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜਬਰੀ ਸਸਪੈਂਡ ਤੇ ਡਿਸਮਿਸ ਕੀਤਾ ਜਾ ਰਿਹਾ ਹੈ, ਇਹ ਸਿੱਧੀ ਨਾਦਰਸ਼ਾਹੀ ਹੈ। ਉਨ੍ਹਾਂ ਕਿਹਾ ਕਿ ਪਨਬਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪੰਜਾਬ ਸਰਕਾਰ ਨੂੰ ਮੰਨ ਲੈਣਾ ਚਾਹੀਦਾ ਹੈ ਅਤੇ ਜਿਹੜੇ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ ਜਾਂ ਡਿਸਮਿਸ ਕੀਤਾ ਗਿਆ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਬਹਾਲ ਕੀਤਾ ਜਾਵੇ।
Advertisement
Advertisement
