ਵਿਧਾਨ ਸਭਾ ਕਮੇਟੀ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਤੇ ਵਿਧਾਨ ਸਭਾ ਕਮੇਟੀ ਦੇ ਪ੍ਰਤਿਨਿਧੀ ਰੁਪਿੰਦਰ ਸਿੰਘ ਏਡੀਏ ਨੇ ਭਾਈ ਜੈਤਾ ਜੀ ਮੈਮੋਰੀਅਲ ਦਾ ਦੌਰਾ...
Advertisement
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਤੇ ਵਿਧਾਨ ਸਭਾ ਕਮੇਟੀ ਦੇ ਪ੍ਰਤਿਨਿਧੀ ਰੁਪਿੰਦਰ ਸਿੰਘ ਏਡੀਏ ਨੇ ਭਾਈ ਜੈਤਾ ਜੀ ਮੈਮੋਰੀਅਲ ਦਾ ਦੌਰਾ ਕੀਤਾ। ਇੱਥੇ 24 ਨਵੰਬਰ ਨੂੰ ਹੋਣ ਵਾਲੇ ਸਪੈਸ਼ਲ ਵਿਧਾਨ ਸਭਾ ਸੈਸ਼ਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਬਾਰੀਕੀ ਨਾਲ ਵੇਖਿਆ ਗਿਆ। ਦੌਰੇ ਦੌਰਾਨ ਅਧਿਕਾਰੀਆਂ ਨੇ ਬੈਠਕ ਦੇ ਇੰਤਜ਼ਾਮ, ਵਿਧਾਇਕਾਂ ਅਤੇ ਵਿਸ਼ੇਸ਼ ਸ਼ਖ਼ਸੀਆਂ ਲਈ ਪ੍ਰੋਟੋਕੋਲ, ਸੁਰੱਖਿਆ ਬੰਦੋਬਸਤ ਅਤੇ ਪਾਰਕਿੰਗ ਯੋਜਨਾ ਬਾਰੇ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਪ੍ਰਸ਼ਾਸਨਿਕ ਟੀਮ ਨੇ ਹੁਣ ਤੱਕ ਹੋਏ ਕੰਮ ਦੀ ਸਮੀਖਿਆ ਕਰਦਿਆਂ ਸਮੇਂ ਸਿਰ ਸਾਰੇ ਇੰਤਜ਼ਾਮ ਪੂਰੇ ਕਰਨ ਦੇ ਨਿਰਦੇਸ਼ ਜਾਰੀ ਕੀਤੇ।
Advertisement
Advertisement
