ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਹੱਲ ਕਰਵਾਉਣ ਦਾ ਭਰੋਸਾ
ਤਾਲਮੇਲ ਕਮੇਟੀ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਜ਼ਿਲ੍ਹਾ ਮੁਹਾਲੀ ਦੇ ਬੈਨਰ ਹੇਠ ਆਸ਼ਾ ਵਰਕਰਜ਼, ਆਂਗਣਵਾੜੀ ਵਰਕਰਾਂ ਅਤੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ...
Advertisement
ਤਾਲਮੇਲ ਕਮੇਟੀ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਜ਼ਿਲ੍ਹਾ ਮੁਹਾਲੀ ਦੇ ਬੈਨਰ ਹੇਠ ਆਸ਼ਾ ਵਰਕਰਜ਼, ਆਂਗਣਵਾੜੀ ਵਰਕਰਾਂ ਅਤੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨਾਲ ਮੀਟਿੰਗ ਕੀਤੀ ਗਈ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਭਰੋਸਾ ਦਿੱਤਾ ਕਿ ਮੰਗਾਂ ਨੂੰ ਜਲਦ ਹੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਡੇਂਗੂ ਕਾਰਨ ਫੌਤ ਹੋਈ ਪਿੰਡ ਢੇਲਪੁਰ ਦੀ ਆਸ਼ਾ ਵਰਕਰ ਕਿਰਨਦੀਪ ਕੌਰ ਦੇ ਪਰਿਵਾਰ ਲਈ ਇੱਕ ਲੱਖ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਵੀ ਕੀਤਾ।
Advertisement
Advertisement
×

