DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ATF price hike: ਹਵਾਈ ਸਫ਼ਰ ਹੋ ਸਕਦਾ ਹੈ ਮਹਿੰਗਾ; ਹਵਾਈ ਈਂਧਣ ਦੀਆਂ ਕੀਮਤਾਂ ’ਚ 6.28 ਰੁਪਏ ਪ੍ਰਤੀ ਲੀਟਰ ਦਾ ਵਾਧਾ

ਲਗਾਤਾਰ ਦੂਜੇ ਮਹੀਨੇ ਵਧੇ ਹਵਾਈ ਡੀਜ਼ਲ ਦੇ ਭਾਅ; ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਦੇ ਸਰੋਤਾਂ ਅਨੁਸਾਰ ਘਰੇਲੂ ਏਅਰਲਾਈਨਾਂ ਲਈ ਏਵੀਏਸ਼ਨ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਵਿੱਚ 5.46 ਫ਼ੀਸਦੀ, ਯਾਨੀ 6.28 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਹਵਾਈ ਡੀਜ਼ਲ ਦੀ ਕੀਮਤ 115 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 121.28 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਤੇਲ ਕੰਪਨੀਆਂ ਵੱਲੋਂ ਹਵਾਈ ਈਂਧਣ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਕੀਮਤਾਂ ਵਿੱਚ ਹੋਏ ਇਸ ਵਾਧੇ ਨਾਲ ਘਰੇਲੂ ਏਅਰਲਾਈਨਾਂ ਦਾ ਖਰਚਾ ਵਧੇਗਾ, ਜਿਸ ਦਾ ਸਿੱਧਾ ਅਸਰ ਹਵਾਈ ਕਿਰਾਇਆਂ ’ਤੇ ਪੈ ਸਕਦਾ ਹੈ ਅਤੇ ਟਿਕਟਾਂ ਮਹਿੰਗੀਆਂ ਹੋ ਸਕਦੀਆਂ ਹਨ। ਹਾਲਾਂਕਿ, ਟਿਕਟਾਂ ਦੀਆਂ ਕੀਮਤਾਂ ਵਿੱਚ ਬਦਲਾਅ ਯਾਤਰੀਆਂ ਦੀ ਮੰਗ, ਏਅਰਲਾਈਨਾਂ ਵਿਚਕਾਰ ਮੁਕਾਬਲੇ ਅਤੇ ਉਪਲਬਧ ਸੀਟਾਂ ’ਤੇ ਵੀ ਨਿਰਭਰ ਕਰੇਗਾ। ਭਾਰਤ ਵਿੱਚ ਕਿਸੇ ਵੀ ਏਅਰਲਾਈਨ ਦੇ ਕੁੱਲ ਸੰਚਾਲਨ ਖਰਚੇ ਦਾ ਲਗਭਗ 35 ਤੋਂ 40 ਫ਼ੀਸਦੀ ਹਿੱਸਾ ਸਿਰਫ਼ ਹਵਾਈ ਈਂਧਣ ’ਤੇ ਹੀ ਖਰਚ ਹੁੰਦਾ ਹੈ।

Advertisement

ਇਸ ਤੋਂ ਪਹਿਲਾਂ 1 ਅਗਸਤ ਨੂੰ ਵੀ ATF ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਜੁਲਾਈ ਮਹੀਨੇ ਵਿੱਚ 5 ਰੁਪਏ ਦੀ ਕਟੌਤੀ ਕੀਤੀ ਗਈ ਸੀ।

Advertisement

ਹਵਾਈ ਈਂਧਣ ਦੀਆਂ ਕੀਮਤਾਂ ਵਿੱਚ ਇਹ ਵਾਧਾ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਕਾਰਨ ਹੋਇਆ ਹੈ। ਅਮਰੀਕਾ ਅਤੇ ਇਰਾਨ ਵਿਚਕਾਰ ਵਧਦੇ ਤਣਾਅ ਕਾਰਨ ਹੋਰਮੁਜ਼ ਜਲਡਮਰੂ (Strait of Hormuz) ਰਾਹੀਂ ਤੇਲ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਵੈਸਟ ਟੈਕਸਾਸ ਇੰਟਰਮੀਡੀਏਟ (WTI) ਕੱਚਾ ਤੇਲ 86 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਅਤੇ ਬ੍ਰੈਂਟ ਕਰੂਡ 90 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ।

Advertisement
×