ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗਿਆਰ੍ਹਵੀਂ ’ਚ ਪੜ੍ਹਦੇ ਵਿਦਿਆਰਥੀ ’ਤੇ ਹਮਲਾ

ਪੱਤਰ ਪ੍ਰੇਰਕ ਬਨੂੜ, 10 ਜੁਲਾਈ ਇੱਥੋਂ ਦੇ ਸਰਕਾਰੀ ਸਕੂਲ ਦੀ ਗਿਆਰਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀ ਅਭਿਜੋਤ ਸਿੰਘ ਵਾਸੀ ਚੰਗੇਰਾ ਦੀ ਸਕੂਲ ਦੇ ਹੀ ਕੁੱਝ ਵਿਦਿਆਰਥੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਵਿਦਿਆਰਥੀ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ...
Advertisement

ਪੱਤਰ ਪ੍ਰੇਰਕ

ਬਨੂੜ, 10 ਜੁਲਾਈ

Advertisement

ਇੱਥੋਂ ਦੇ ਸਰਕਾਰੀ ਸਕੂਲ ਦੀ ਗਿਆਰਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀ ਅਭਿਜੋਤ ਸਿੰਘ ਵਾਸੀ ਚੰਗੇਰਾ ਦੀ ਸਕੂਲ ਦੇ ਹੀ ਕੁੱਝ ਵਿਦਿਆਰਥੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਵਿਦਿਆਰਥੀ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਤੇ ਉਸ ਦੇ ਸਿਰ ਵਿਚ ਸੱਟ ਲੱਗੀ ਹੈ। ਪੀੜਤ ਬੱਚੇ ਨੇ ਦੱਸਿਆ ਕਿ ਛੁੱਟੀ ਸਮੇਂ ਉਸ ’ਤੇ ਅੱਧੀ ਦਰਜਨ ਤੋਂ ਵੱਧ ਵਿਦਿਆਰਥੀਆਂ ਨੇ ਹਮਲਾ ਕਰ ਦਿੱਤਾ ਅਤੇ ਉਸ ਦੇ ਸਿਰ ਵਿੱਚ ਤਲਵਾਰ ਮਾਰੀ ਗਈ। ਪੀੜਤ ਦੇ ਮਾਪਿਆਂ ਨੇ ਪੁਲੀਸ ਤੋਂ ਘਟਨਾ ਲਈ ਜ਼ਿੰਮੇਵਾਰ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਬਹਾਦਰ ਰਾਮ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Advertisement