ਅਕਾਲ ਤਖ਼ਤ ’ਤੇ ਹਮਲਾ ਨਾ-ਭੁੱਲਣਯੋਗ: ਚੰਦੂਮਾਜਰਾ
ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 6 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਤਤਕਾਲੀ ਕੇਂਦਰੀ ਹਕੂਮਤ ਵੱਲੋਂ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ ਅਤੇ ਤੋਪਾਂ ਨਾਲ ਕੀਤਾ ਫ਼ੌਜੀ ਹਮਲਾ ਨਾ-ਭੁਲਣਯੋਗ ਹੈ।...
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਜੂਨ
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਤਤਕਾਲੀ ਕੇਂਦਰੀ ਹਕੂਮਤ ਵੱਲੋਂ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ ਅਤੇ ਤੋਪਾਂ ਨਾਲ ਕੀਤਾ ਫ਼ੌਜੀ ਹਮਲਾ ਨਾ-ਭੁਲਣਯੋਗ ਹੈ। ਉਨ੍ਹਾਂ ਕਿਹਾ ਕਿ ਜੂਨ 84 ਦੇ ਘੱਲੂਘਾਰੇ ਨੂੰ ਲਗਪਗ ਚਾਰ ਦਹਾਕੇ ਬੀਤ ਜਾਣ ਦੇ ਬਾਵਜੂਦ ਵੀ ਉਸ ਪੀੜਾਂ ਦੇ ਜ਼ਖ਼ਮ ਅੱਜ ਵੀ ਸਿੱਖ ਮਾਨਸਿਕਤਾ ਅੰਦਰ ਰਿਸ ਰਹੇ ਹਨ, ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਭੁੱਲਾ ਨਹੀਂ ਸਕੇਗੀ।
Advertisement
×