ਸਾਬਕਾ ਮੇਅਰ ਦੇ ਮੁੱਖ ਚੋਣ ਦਫਤਰ ਅਤੇ ਸਮਰਥਕਾਂ ਉੱਤੇ ਹਮਲਾ

ਸਾਬਕਾ ਮੇਅਰ ਤੇ ਸਾਥੀਆਂ ਨੇ ਚੋਣ ਕਮਿਸ਼ਨ ਤੇ ਪੁਲੀਸ ਨੂੰ ਭੇਜੀਆਂ ਸ਼ਿਕਾਇਤਾਂ

ਸਾਬਕਾ ਮੇਅਰ ਦੇ ਮੁੱਖ ਚੋਣ ਦਫਤਰ ਅਤੇ ਸਮਰਥਕਾਂ ਉੱਤੇ ਹਮਲਾ

ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਦੇ ਮੁੱਖ ਚੋਣ ਦਫ਼ਤਰ ਦੇ ਬਾਹਰ ਹੋਏ ਹਮਲੇ ਦੀ ਝਲਕ। -ਫੋਟੋ: ਸੋਢੀ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 24 ਜਨਵਰੀ                                            

ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇੱਥੋਂ ਸੈਕਟਰ-79 ਵਿੱਚ ਬਾਅਦ ਦੁਪਹਿਰ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਕੁਝ ਵਿਅਕਤੀਆਂ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਦੇ ਮੁੱਖ ਚੋਣ ਦਫ਼ਤਰ ਉੱਤੇ ਕਥਿਤ ਹਮਲਾ ਅਤੇ ਉੱਥੇ ਮੌਜੂਦ ਵਰਕਰਾਂ ਤੇ ਸਮਰਥਕਾਂ ਨੂੰ ਜਾਨੀ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ। ਹਮਲਾਵਰਾਂ ਦੇ ਹੱਥਾਂ ਵਿੱਚ ਕਿਸਾਨੀ ਝੰਡੇ ਫੜੇ ਹੋਏ ਸਨ। ਇਨ੍ਹਾਂ ’ਚੋਂ ਕਈ ਵਿਅਕਤੀਆਂ ਕੋਲ ਤਲਵਾਰਾਂ ਅਤੇ ਅਸਲਾ ਵੀ ਸੀ।

ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਾਬਕਾ ਮੇਅਰ ਕੁਲਵੰਤ ਸਿੰਘ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਤੇ ਸੁਖਦੇਵ ਸਿੰਘ ਪਟਵਾਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਦਫ਼ਤਰ ਅਤੇ ਵਰਕਰਾਂ ’ਤੇ ਇਹ ਹਮਲਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਦੀ ਸ਼ਹਿ ’ਤੇ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸਿੱਧੂ ਆਪਣੇ ਛੋਟੇ ਭਰਾ ਨੂੰ ਮੇਅਰ ਬਣਾਉਣ ਲਈ ਹਰ ਹੀਲਾ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ, ਚੰਦੂਮਾਜਰਾ ਅਤੇ ਬਰਾੜ ਕਥਿਤ ਤੌਰ ’ਤੇ ਆਪਸ ਵਿੱਚ ਮਿਲ ਕੇ ਚੋਣਾਂ ਲੜ ਰਹੇ ਹਨ ਅਤੇ ਆਜ਼ਾਦ ਗਰੁੱਪ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। 

ਉਨ੍ਹਾਂ ਦੱਸਿਆ ਕਿ ਇਸ ਹਮਲੇ ਸਬੰਧੀ ਚੋਣ ਕਮਿਸ਼ਨ ਅਤੇ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸੂਚਨਾ ਮਿਲਦਿਆਂ ਹੀ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। 

ਉਨ੍ਹਾਂ ਮੰਗ ਕੀਤੀ ਕਿ ਇਸ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਹਮਲਾਵਰਾਂ ਤੇ ਇਸ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਰਾਜਸੀ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

ਪ੍ਰੈੱਸ ਕਾਨਫਰੰਸ ਦੌਰਾਨ ਕੁਲਵੰਤ ਸਿੰਘ।

ਮੁਹਾਲੀ ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਜਾਵੇ: ਕੁਲਵੰਤ ਸਿੰਘ

ਸਾਬਕਾ ਮੇਅਰ ਕੁਲਵੰਤ ਸਿੰਘ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਮੁਹਾਲੀ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਜਾਵੇ ਅਤੇ ਸ਼ਹਿਰ ਦੇ ਸਾਰੇ ਪੋਲਿੰਗ ਬੂਥਾਂ ਦੀ ਵੀਡੀਓਗ੍ਰਾਫੀ ਦੀ ਵਿਵਸਥਾ ਕੀਤੀ ਜਾਵੇ। ਇਹ ਵੀ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਵਾਉਣ ਲਈ ਮੁਹਾਲੀ ਵਿੱਚ ਸੀਆਰਪੀਐੱਫ ਅਤੇ ਬੀਐੱਸਐੱਫ ਨੂੰ ਤਾਇਨਾਤ ਕੀਤਾ ਜਾਵੇ। 

ਚੰਦੂਮਾਜਰਾ ਤੇ ਬਰਾੜ ਨੇ ਦੋਸ਼ ਬੇਬੁਨਿਆਦ ਦੱਸੇ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਸਾਬਕਾ ਮੇਅਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਆਜ਼ਾਦ ਗਰੁੱਪ ਦੇ ਦੋਸ਼ਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਸਮੂਹ ਰਾਜਸੀ ਪਾਰਟੀਆਂ ਨੂੰ ਕਿਸਾਨੀ ਝੰਡੇ ਜਾਂ ਕਿਸਾਨੀ ਨਾਲ ਸਬੰਧਤ ਬੋਰਡ ਵਰਤਣ ਦੀ ਮਨਾਹੀ ਕੀਤੀ ਹੋਈ ਹੈ, ਪ੍ਰੰਤੂ ਸਾਬਕਾ ਮੇਅਰ ਦੇ ਚੋਣ ਦਫ਼ਤਰ ਦੇ ਬਾਹਰ ਕਿਸਾਨੀ ਝੰਡੇ ਅਤੇ ਕਿਸਾਨਾਂ ਦਾ ਚਿੰਨ੍ਹ ਲਗਾ ਕੇ ਸਿਆਹੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਾ ਕਿਸਾਨਾਂ ਨੇ ਸਖ਼ਤ ਇਤਰਾਜ਼ ਕਰਦਿਆਂ ਅਜਿਹਾ ਕਰਨ ਤੋਂ ਵਰਜਿਆ ਗਿਆ ਹੈ। ਇਸ ਹਮਲੇ ਨਾਲ ਅਕਾਲੀ ਦਲ ਜਾਂ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। 

ਸਾਬਕਾ ਮੇਅਰ ਤੇ ਸਾਥੀ ਬੁਖਲਾਏ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਬਕਾ ਮੇਅਰ ਅਤੇ ਉਸ ਦੇ ਸਾਥੀ ਬੁਖਲਾ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਦੇ ਵੀ ਚੰਦੂਮਾਜਰਾ ਨਾਲ ਸਿਆਸੀ ਸਮਝੌਤਾ ਨਹੀਂ ਕਰ ਸਕਦੇ ਹਨ। ਲਿਹਾਜ਼ਾ ਉਨ੍ਹਾਂ ਨਾਲ ਮਿਲ ਕੇ ਚੋਣਾਂ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਨੂੰ ਦੂਸ਼ਣਬਾਜ਼ੀ ਕਰਨ ਦੀ ਥਾਂ ਆਪਣੀਆਂ ਪ੍ਰਾਪਤੀਆਂ ਗਿਣਵਾਉਣੀਆਂ ਚਾਹੀਦੀਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All