ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਸਾਥੀਆਂ ’ਤੇ ਹਮਲਾ
ਪੁਲੀਸ ਨੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੀ ਗੱਡੀ ਘੇਰਨ ਅਤੇ ਉਸਦੇ ਸਾਥੀਆਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪਿੰਡ ਕਕਰਾਲੀ ਦੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਧੀਕ ਐੱਸ ਐੱਚ ਓ ਸਬ-ਇੰਸਪੈਕਟਰ ਸੋਹਣ ਲਾਲ ਮੁਤਾਬਕ, ਸੁਖਦੀਪ ਸਿੰਘ ਵਾਸੀ ਪਿੰਡ...
Advertisement
ਪੁਲੀਸ ਨੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੀ ਗੱਡੀ ਘੇਰਨ ਅਤੇ ਉਸਦੇ ਸਾਥੀਆਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪਿੰਡ ਕਕਰਾਲੀ ਦੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਧੀਕ ਐੱਸ ਐੱਚ ਓ ਸਬ-ਇੰਸਪੈਕਟਰ ਸੋਹਣ ਲਾਲ ਮੁਤਾਬਕ, ਸੁਖਦੀਪ ਸਿੰਘ ਵਾਸੀ ਪਿੰਡ ਕਕਰਾਲੀ ਨੇ ਪੁਲੀਸ ਨੂੰ ਦੱਸਿਆ ਕਿ 27 ਫਰਵਰੀ ਨੂੰ ਉਹ ਆਪਣੇ ਤਾਏ ਦੇ ਲੜਕੇ ਬਲਵਿੰਦਰ ਸਿੰਘ ਨਾਲ ਅਤੇ ਆਪਣੇ ਪਿੰਡ ਕਕਰਾਲੀ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਨਾਲ ਫਾਰਚੂਨਰ ਕਾਰ ਰਾਹੀਂ ਕਿਸੇ ਵਿਆਹ ਸਮਾਗਮ ਤੋਂ ਪਰਤ ਰਿਹਾ ਸੀ। ਜਦੋਂ ਉਹ ਪਿੰਡ ਗੋਪਾਲਪੁਰ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਇੱਕ ਹੋਰ ਫਾਰਚੂਨਰ ਗੱਡੀ ਵਿੱਚ ਸਵਾਰ ਅਮਨਦੀਪ ਸਿੰਘ ਅਤੇ ਦਵਿੰਦਰ ਸਿੰਘ ਵਾਸੀ ਪਿੰਡ ਕਕਰਾਲੀ ਨੇ ਉਨ੍ਹਾਂ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਅਤੇ ਬਲਵਿੰਦਰ ਸਿੰਘ ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਪੁਲੀਸ ਨੇ ਅਮਨਦੀਪ ਸਿੰਘ ਅਤੇ ਦਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×

