ਚੰਡੀਗੜ੍ਹ ’ਚ ਮੁਟਿਆਰ ਨੂੰ ਅਗਵਾ ਕਰਨ ਦੀ ਕੋਸ਼ਿਸ਼

ਲੁਧਿਆਣਾ ਨੰਬਰ ਦੀ ਕਾਰ ’ਚ ਆਏ ਸਨ ਕੁਝ ਨੌਜਵਾਨ

ਚੰਡੀਗੜ੍ਹ ’ਚ ਮੁਟਿਆਰ ਨੂੰ ਅਗਵਾ ਕਰਨ ਦੀ ਕੋਸ਼ਿਸ਼

ਆਤਿਸ਼ ਗੁਪਤਾ

ਚੰਡੀਗੜ੍ਹ, 3 ਅਗਸਤ

ਇਥੋਂ ਦੇ ਸੈਕਟਰ 34 ਵਿੱਚ ਆਈ-20 ਕਾਰ ਸਵਾਰ ਕੁਝ ਨੌਜਵਾਨਾਂ ਨੇ ਇਕ ਮੁਟਿਆਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਪਰ ਇਕ ਰਾਹਗੀਰ ਨੌਜਵਾਨ ਵੱਲੋਂ ਉਸ ਦੇ ਬਚਾਅ ਲਈ ਅੱਗੇ ਆਉਣ ਕਾਰਨ ਉਹ ਸਫ਼ਲ ਨਹੀਂ ਹੋ ਸਕੇ। ਕਾਰ ਸਵਾਰਾਂ ਨੇ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਫਰਾਰ ਹੋ ਗਏ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਕੇੈਥਲ ਦੀ ਵਸਨੀਕ ਹੈ ਤੇ ਚੰਡੀਗੜ੍ਹ ਵਿੱਚ ਪੁੜ੍ਹਾਈ ਕਰ ਰਹੀ ਹੈ। ਉਹ ਸੈਕਟਰ 34 ਦੀ ਮਾਰਕੀਟ ਵਿੱਚ ਸਾਮਾਨ ਖ਼ਰੀਦਣ ਗਈ ਸੀ ਜਦੋਂ ਪੰਜਾਬ ਨੰਬਰ ਦੀ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ਨਾਲ ਛੇੜਛਾੜ ਕਰਦਿਆਂ ਉਸ ਨੂੰ ਜਬਰੀ ਕਾਰ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ।ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਰ ਲੁਧਿਆਣਾ ਨੰਬਰ ਦੀ ਸੀ ਜਿਸ ਦੀ ਭਾਲ ਲਈ ਪੰਜਾਬ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All