DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Cabinet Meeting: ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ: ਗੰਭੀਰ ਮੁੱਦਿਆਂ ਉੱਤੇ ਹੋਵੇਗੀ ਵਿਚਾਰ-ਚਰਚਾ

ਐਮਰਜੈਂਸੀ ਮੀਟਿੰਗ ਵਿੱਚ ਲਏ ਜਾ ਸਕਦੇ ਹਨ ਅਹਿਮ ਫੈਸਲੇ

  • fb
  • twitter
  • whatsapp
  • whatsapp
featured-img featured-img
ਪੰਜਾਬ ਕੈਬਨਿਟ ਮੀਟਿੰਗ। ਫਾਈਲ ਫੋਟੋ
Advertisement

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਵਿਵਾਦੀ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਇੱਕ ਐਮਰਜੈਂਸੀ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਸੂਬੇ ਨਾਲ ਜੁੜੇ ਕਈ ਅਹਿਮ ਅਤੇ ਗੰਭੀਰ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਉੱਤੇ ਤਿੱਖੇ ਸਵਾਲ ਚੁੱਕਦਿਆਂ ਇਸ ਨੂੰ ਪੰਜਾਬ ਨਾਲ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਹੈ ਕਿ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਕਿਸੇ ਵੀ ਕੀਮਤ ਉੱਤੇ ਪ੍ਰਵਾਨਗੀ ਨਹੀਂ ਦਿੰਦੀ।

Advertisement

Advertisement

ਇਸ ਐਮਰਜੈਂਸੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਇਸ ਨਿਯੁਕਤੀ ਨੂੰ ਲੈ ਕੇ ਕੋਈ ਸਖ਼ਤ ਕਾਨੂੰਨੀ ਜਾਂ ਪ੍ਰਸ਼ਾਸਨਿਕ ਕਦਮ ਚੁੱਕਣ ਬਾਰੇ ਅਹਿਮ ਫ਼ੈਸਲੇ ਲਏ ਜਾਣ ਦੀ ਪੂਰੀ ਸੰਭਾਵਨਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਵੀ ਭਾਰੀ ਗਰਮਾ-ਗਰਮੀ ਵੇਖਣ ਨੂੰ ਮਿਲ ਰਹੀ ਹੈ ਅਤੇ ਸਾਰੀਆਂ ਧਿਰਾਂ ਦੀਆਂ ਨਜ਼ਰਾਂ ਸ਼ਾਮ ਨੂੰ ਹੋਣ ਵਾਲੀ ਇਸ ਉੱਚ-ਪੱਧਰੀ ਮੀਟਿੰਗ ਦੇ ਨਤੀਜਿਆਂ ’ਤੇ ਟਿਕੀਆਂ ਹੋਈਆਂ ਹਨ।

Advertisement
×