ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 25 ਜਨਵਰੀ
ਇੱਥੋਂ ਦੇ ਕਸਬਾ ਬਲੌਂਗੀ ਵਿੱਚ ਟਾਵਰ ਨੇੜੇ ਅਣਪਛਾਤੇ ਵਿਅਕਤੀਆਂ ਨੇ ਆਟੋ ਚਾਲਕ ਦਾ ਚਾਕੂ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ, ਜਦੋਂਕਿ ਦੋ ਨੌਜਵਾਨ ਜ਼ਖ਼ਮੀ ਦੱਸੇ ਜਾਂਦੇ ਹਨ। ਮ੍ਰਿਤਕ ਦੀ ਪਛਾਣ ਲਾਲ ਰਤਨ ਵਾਸੀ ਬੜਮਾਜਰਾ ਵਜੋਂ ਹੋਈ ਹੈ। ਹਮਲਾਵਰਾਂ ਨੇ ਲਾਲ ਰਤਨ ’ਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ ਜਦੋਂਕਿ ਅਨਿਲ ਅਤੇ ਸੋਨੂੰ ਨੂੰ ਵੀ ਸੱਟਾਂ ਲੱਗੀਆਂ ਹਨ। ਘਟਨਾ ਬੀਤੀ ਰਾਤ ਵਾਪਰੀ ਦੱਸੀ ਜਾ ਰਹੀ ਹੈ। ਪੁਲੀਸ ਨੇ ਮ੍ਰਿਤਕ ਲਾਲ ਰਤਨ ਦੇ ਭਰਾ ਸੰਜੈ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।