ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੜਮਾਜਰਾ, ਜੁਝਾਰਨਗਰ ਤੇ ਬਹਿਲੋਲਪੁਰ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ

ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਜੰਗ ਫ਼ੈਸਲਾਕੁਨ ਦੌਰ ’ਚ ਪਹੁੰਚੀ: ਸਿਹਤ ਮੰਤਰੀ
ਪਿੰਡ ਬੜਮਾਜਰਾ ’ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।
Advertisement

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 17 ਮਈ

Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਤ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਗੱਲ ਪਿੰਡ ਬੜਾਮਾਜਰਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਬੜਮਾਜਰਾ, ਜੁਝਾਰ ਨਗਰ ਤੇ ਬਹਿਲੋਲਪੁਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ ਦੇਣ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਮੰਤਰੀ ਤੇ ਵਿਧਾਇਕ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਈ ਤੇ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ, ਜਿਸ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ ਨੇ ਵੀ ਸੰਬੋਧਨ ਕੀਤਾ।

ਦੜੋਲੀ ਅਤੇ ਜਿੰਦਵੜੀ ’ਚ ਨਸ਼ਾ ਵਿਰੋਧੀ ਮੁਹਿੰਮ

ਨੰਗਲ (ਬਲਵਿੰਦਰ ਰੈਤ): ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਦੜੋਲੀ ਲੋਅਰ, ਜਿੰਦਵੜੀ ਤੇ ਗੰਭੀਰਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੜੋਲੀ ਲੋਅਰ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਚਨਬੱਧ ਹੈ ਜਿਸ ਵਿੱਚ ਆਮ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਨ੍ਹਾਂ ਕਿਹਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਕਾਹਲੋ ਜਿਲ੍ਹਾ ਕੋਆਰਡੀਨੇਟਰ, ਹਿਤੇਸ ਸ਼ਰਮਾ ਹਲਕਾ ਕੋਆਰਡੀਨੇਟਰ ਤੇ ਪਤਵੰਤੇ ਹਾਜ਼ਰ ਸਨ।

ਨਸ਼ਿਆਂ ਖ਼ਿਲਾਫ ਕੈਂਪ ’ਚ ਮੌਜੂਦ ਕੈਬਨਿਟ ਮੰਤਰੀ ਬੈਂਸ ਤੇ ਹੋਰ।
Advertisement