ਯੂਕੇ ਹਾਈ ਕਮਿਸ਼ਨ ਵੱਲੋਂ ਜਾਗਰੂਕਤਾ ਮੁਹਿੰਮ
ਯੂਕੇ ਸਰਕਾਰ ਵੱਲੋਂ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਨੂੰ ਮਿਲੇ ਸਕਾਰਾਤਮਕ ਹੁੰਗਾਰੇ ਮਗਰੋਂ ਬ੍ਰਿਟਿਸ਼ ਹਾਈ ਕਮਿਸ਼ਨ ਨੇ ਅਗਲੇ ਮਹੀਨਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਮੁਹਿੰਮ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਕੜੀ ਵਿੱਚ ਯੂਕੇ ਨੇ ਅੱਜ ਆਪਣੇ ਵਟਸਐਪ...
Advertisement
ਯੂਕੇ ਸਰਕਾਰ ਵੱਲੋਂ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਨੂੰ ਮਿਲੇ ਸਕਾਰਾਤਮਕ ਹੁੰਗਾਰੇ ਮਗਰੋਂ ਬ੍ਰਿਟਿਸ਼ ਹਾਈ ਕਮਿਸ਼ਨ ਨੇ ਅਗਲੇ ਮਹੀਨਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਮੁਹਿੰਮ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਕੜੀ ਵਿੱਚ ਯੂਕੇ ਨੇ ਅੱਜ ਆਪਣੇ ਵਟਸਐਪ ਚੈਟਬੋਟ ਲਈ ਨਵਾਂ ਕੋਡ ਪੇਸ਼ ਕੀਤਾ ਹੈ। ਇਸ ਚੈਟਬੋਟ ਦਾ ਮੁੱਖ ਮੰਤਵ ਆਮ ਵੀਜ਼ਾ ਘਪਲੇ ਦੀ ਪਛਾਣ ਕਰਨ ਲਈ ਅਧਿਕਾਰਤ ਮਾਰਗਦਰਸ਼ਨ ਪ੍ਰਦਾਨ ਕਰਨਾ ਹੈ। ਇਸ ਦਾ ਉਦੇਸ਼ ਵੀਜ਼ਾ ਧੋਖਾਧੜੀ ਵਿਰੁੱਧ ਲੜਾਈ ਵਿੱਚ ਭਾਈਵਾਲਾਂ ਦਾ ਨੈੱਟਵਰਕ ਬਣਾਉਣਾ ਹੈ। ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਕਿਹਾ ਕਿ ਸਾਨੂੰ ਪੰਜਾਬ ਵਿੱਚ ਆਪਣੀ ਵੀਜ਼ਾ ਧੋਖਾਧੜੀ ਤੋਂ ਬਚੋ ਮੁਹਿੰਮ ਨੂੰ ਜਾਰੀ ਰੱਖ ਕੇ ਖ਼ੁਸ਼ੀ ਹੋ ਰਹੀ ਹੈ। ਡਿਪਟੀ ਹੈੱਡ ਆਫ ਮਿਸ਼ਨ ਅਮਨਦੀਪ ਗਰੇਵਾਲ ਨੇ ਕਿਹਾ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣੇ ਭਾਈਵਾਲਾਂ ਦੇ ਸਮਰਥਨ ਲਈ ਧੰਨਵਾਦੀ ਹਨ।
Advertisement
Advertisement
×