ਬਲਟਾਣਾ ਅਤੇ ਪੀਰ ਮੁੱਛਲਾ ’ਚ ਜਾਗਰੂਕਤਾ ਕੈਂਪ
ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਰਵਿੰਦਰਾ ਐਨਕਲੇਵ ਅਤੇ ਪੀਰ ਮੁਛੱਲਾ ਵਿੱਚ ਕੈਂਪ ਲਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕੈਂਪ ਦਾ ਉਦਘਾਟਨ ਕੀਤਾ ਗਿਆ।...
Advertisement
ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਰਵਿੰਦਰਾ ਐਨਕਲੇਵ ਅਤੇ ਪੀਰ ਮੁਛੱਲਾ ਵਿੱਚ ਕੈਂਪ ਲਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕੈਂਪ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਵਿੱਚ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਹਰੇਕ ਵਿਅਕਤੀ ਲਾਭ ਪ੍ਰਾਪਤ ਕਰ ਸਕੇ। ਇਸ ਮੌਕੇ ਸੁਰੇਸ਼ ਖਟਕੜ ਮੰਡਲ ਪ੍ਰਧਾਨ, ਸਤਪਾਲ ਬਾਂਸਲ ਮੰਡਲ ਪ੍ਰਧਾਨ-2, ਅਨੁਜ ਅਗਰਵਾਲ (ਜ਼ਿਲ੍ਹਾ ਮੀਤ ਪ੍ਰਧਾਨ) ਵਿਜੈ ਗੋਇਲ ਪ੍ਰਧਾਨ ਵਰਿੰਦਾਵਨ ਗਾਰਡਨ ਰੈਜ਼ੀਡੈਂਸ ਵੈਲਫੇਅਰ ਸੁਸਾਇਟੀ, ਪ੍ਰਦੀਪ ਸ਼ਰਮਾ, ਪੁਸ਼ਪਿੰਦਰ ਮਹਿਤਾ ਅਤੇ ਸੰਨੰਤ ਭਾਰਤਵਾਜ ਮੌਜੂਦ ਸਨ।
Advertisement
Advertisement